ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿੱਚ ਜਖ਼ਮੀ ਹੋਣ ਦੀ ਖ਼ਬਰ ਸੁਣੀ, ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਅਤੇ ਉਹ ਅੱਗੇ ਵੀ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ।”
ਦੱਸ ਦਈਏ ਕਿ ਪ੍ਰਸਿੱਧ ਪੰਜਾਬੀ ਸੰਗੀਤ ਗਾਇਕ ਰਾਜਵੀਰ ਜਵੰਦਾ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਖੇਤਰ ਦੇ ਨੇੜੇ ਵਾਪਰਿਆ। ਰਿਪੋਰਟਾਂ ਅਨੁਸਾਰ, ਰਾਜਵੀਰ ਜਵੰਦਾ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਅਵਾਰਾ ਪਸ਼ੂਆਂ ਨਾਲ ਟਕਰਾਉਣ ਨਾਲ ਉਨ੍ਹਾਂ ਨਾਲ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਿਲ ਹਨ।