ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮੋਹਾਲੀ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ। ਸੁਖਬੀਰ ਬਾਦਲ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਸੀ। ਇਸ ਦੌਰਾਨ ਪੁਲਿਸ ਵੱਲੋਂ ਸੁਖਬੀਰ ਬਾਦਲ ਦੇ ਕਾਫ਼ਿਲੇ ਨੂੰ ਰੋਕਿਆ ਗਿਆ। ਪੁਲਿਸ ਅਤੇ ਸੁਖਬੀਰ ਬਾਦਲ ਵਿਚਾਲੇ ਜ਼ਬਰਦਸਤ ਬਹਿਸ ਵੀ ਹੋਈ। ਸੁਖਬੀਰ ਬਾਦਲ ਨੇ ਕਿਹਾ- “ਅਸੀਂ ਤਾਂ ਗੁਰੂ ਘਰ ਮੱਥਾ ਟੇਕਣ ਜਾ ਰਹੇ ਹਾਂ, ਤੁਸੀਂ ਸਾਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਕਿਵੇਂ ਰੋਕ ਸਕਦੇ ਹੋ”। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।