ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੁਕਤਸਰ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਖੁੱਲ੍ਹੀ ਬਹਿਸ ‘ਚ ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਹਰਿਆਣਾ ‘ਚ ਬਾਲਾਸਰ ਫਾਰਮ ਲਈ ਵਿਸ਼ੇਸ਼ ਨਹਿਰ ਬਣਾਉਣ ਦੇ ਦੋਸ਼ ਲਾਏ ਸਨ। ਮੁਕਤਸਰ ਅਦਾਲਤ ਨੇ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।