ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਤੇਲਗੂ ਭਾਸ਼ਾ ਪੜ੍ਹਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਕਮ ਤਹਿਤ 26 ਮਈ ਤੋਂ 5 ਜੂਨ ਤੱਕ 6ਵੀਂ ਤੋਂ 10ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ‘ਭਾਰਤੀ ਭਾਸ਼ਾ ਸਮਰ ਕੈਂਪ’ ਆਯੋਜਿਤ ਕੀਤੇ ਜਾਣਗੇ ਜਿਸ ਵਿਚ ਉੁਨ੍ਹਾਂ ਨੂੰ ਤੇਲਗੂ ਭਾਸ਼ਾ ਦੀ ਬੁਨਿਆਦੀ ਜਾਣਕਾਰੀ ਦਿੱਤੀ ਜਾਵੇਗੀ।
ਸਿੱਖਿਆ ਵਿਭਾਗ ਵਲੋਂ ਜਾਰੀ ਨੋਟਿਸ ਮੁਤਾਬਕ ‘ਭਾਰਤੀ ਭਾਸ਼ਾ ਸਮਰ ਕੈਂਪ’ ਸਰਕਾਰੀ ਸਕੂਲਾਂ ਵਿੱਚ 7 ਦਿਨਾਂ ਲਈ ਚੱਲੇਗਾ। ਇਸ ਕੈਂਪ ਵਿੱਚ 6ਵੀਂ ਤੋਂ ਲੈ ਕੇ 10ਵੀਂ ਤੱਕ ਦੇ ਵਿਦਿਆਰਥੀ ਹਿੱਸਾ ਲੈਣਗੇ। ਇਹ ਨੋਟੀਫਿਕੇਸ਼ਨ ਪੰਜਾਬ ਦੇ ਐਸਸੀਈਆਰਟੀ ਡਾਇਰੈਕਟਰ, ਪੀਸੀਐਸ ਅਮਨਿੰਦਰ ਕੌਰ ਬਰਾੜ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਾਰੀ ਕੀਤਾ ਗਿਆ ਹੈ।