ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਖੁਫੀਆ ਜਾਣਕਾਰੀ ਅਧਾਰਤ ਇੱਕ ਕਾਰਵਾਈ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਇੱਕ ਹੋਰ ਸੰਗਠਨ ਨਾਲ ਜੁੜੇ ਇੱਕ ਵੱਡੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਏ.ਜੀ.ਟੀ.ਐੱਫ ਦੀ ਟੀਮਾਂ ਵੱਲੋ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ। ਇਹ ਜਾਣਕਾਰੀ DGP ਗੌਰਵ ਯਾਦਵ ਨੇ ਦਿੱਤੀ ਹੈ।
DGP ਨੇ ਟਵੀਟ ਕਰਕੇ ਦੱਸਿਆ ਕਿ ਏ.ਜੀ.ਟੀ.ਐੱਫ ਦੀ ਟੀਮਾਂ ਨੇ ਗੁਰਦਾਸਪੁਰ ਦੇ ਇੱਕ ਜੰਗਲੀ ਖੇਤਰ ਤੋਂ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ, ਜਿਸ ਵਿੱਚ ਦੋ AK-47 ਰਾਈਫਲਾਂ 16 ਜ਼ਿੰਦਾ ਕਾਰਤੂਸ, ਦੋ ਮੈਗਜ਼ੀਨ ਅਤੇ ਦੋ P-86 ਹੈਂਡ ਗ੍ਰਨੇਡ ਸ਼ਾਮਲ ਸਨ, ਇਸ ਤੋਂ ਪਹਿਲਾਂ ਕਿ ਇਹ ਹਰਵਿੰਦਰ ਉਰਫ ਰਿੰਦਾ ਦੇ ਸਾਥੀਆਂ ਤੱਕ ਪਹੁੰਚ ਸਕੇ।