ਥਾਰ ਵਿਚ ਚਿੱਟੇ ਨਾਲ ਫੜੀ ਗਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਬਰਖਾਸਤ ਮਹਿਲਾ ਕਾਂਸਟੇਬਲ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਵੱਲੋਂ ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।