ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਜਾਵੇਗਾ। ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਚਾਰ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਸੋਮਵਾਰ ਅਤੇ 13 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਅਨੁਸਾਰ ਪੰਜਾਬ ਵਿੱਚ ਸਰਗਰਮ ਹੋਣ ਜਾ ਰਹੀ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ। ਜਦੋਂ ਕਿ ਘੱਟੋ-ਘੱਟ ਤਾਪਮਾਨ ‘ਚ ਘੱਟ ਗਿਰਾਵਟ ਦਰਜ ਕੀਤੀ ਜਾਵੇਗੀ।
ਦੂਜੇ ਪਾਸੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ ਸੱਤ ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦੇ ਮਾਮੂਲੀ ਵਾਧੇ ਦੇ ਬਾਵਜੂਦ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ, ਲੁਧਿਆਣਾ ਦਾ 11.2 ਡਿਗਰੀ, ਪਟਿਆਲਾ ਦਾ 11.6 ਡਿਗਰੀ, ਬਠਿੰਡਾ ਦਾ 8.4 ਡਿਗਰੀ, ਪਠਾਨਕੋਟ ਦਾ 9.2 ਡਿਗਰੀ, ਜਲੰਧਰ ਦਾ 8.9 ਡਿਗਰੀ ਦਰਜ ਕੀਤਾ ਗਿਆ।
ਜਦੋਂ ਕਿ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਫਿਲਹਾਲ ਇਹ ਆਮ ਦੇ ਕਰੀਬ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਦਾ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 0.8 ਡਿਗਰੀ ਘੱਟ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ 26.2 ਡਿਗਰੀ, ਪਠਾਨਕੋਟ ਦਾ 26.6 ਡਿਗਰੀ ਅਤੇ ਜਲੰਧਰ ਦਾ 24.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।