ਕਿਸਾਨਾਂ ਅਤੇ ਸਰਕਾਰ ਵਿਚਕਾਰ ਅੱਜ ਹੋਣ ਵਾਲੀ ਬੈਠਕ ਮੁਲਤਵੀ ਹੋ ਗਈ ਹੈ। ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸਾਂਝੀ ਕੀਤੀ ਗਈ ਹੈ। ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅੱਜ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਇਸੇ ਨੂੰ ਲੈ ਕੇ ਬੈਠਕ ਹੋਣੀ ਸੀ ਜਿਸ ਨੂੰ ਕੀ ਮੁਲਤਵੀ ਕਰ ਦਿੱਤਾ ਗਿਆ ਹੈ।
ਹੁਣ ਇਹ ਮੀਟਿੰਗ 30 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ ਬੈਠਕ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਕਰੀਬ 9 ਘੰਟੇ ਤੱਕ ਚੱਲੀ ਮੀਟਿੰਗ ਮਗਰੋਂ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਸੀ। ਮੀਟਿੰਗ ਵਿੱਚ ਸ਼ੰਭੂ ਤੇ ਖਨੌਰੀ ਮੋਰਚਿਆਂ ਤੋਂ ਟਰਾਲੀ ਅਤੇ ਹੋਰ ਗਾਇਬ ਹੋਏ ਸਾਮਾਨ ਦੀ ਭਰਪਾਈ ਦੇ ਮਸਲੇ ’ਤੇ ਕਮੇਟੀ ਬਣਾਏ ਜਾਣ ਦੀ ਤਜਵੀਜ਼ ’ਤੇ ਸਹਿਮਤੀ ਬਣੀ। ਹੁਣ 30 ਦਸੰਬਰ ਦੀ ਮੀਟਿੰਗ ਵਿੱਚ ਇਸ ਦਾ ਫੈਸਲਾ ਕੀਤਾ ਜਾਵੇਗਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਵੱਖ-ਵੱਖ ਅੰਦੋਲਨਾਂ ਅਤੇ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਨੂੰ ਵੀ ਰੱਦ ਕੀਤਾ ਜਾਵੇਗਾ।




