ਕਿਸਾਨ ਅੰਦੋਲਨ ਦਾ ਅੱਜ 14ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਫਿਲਹਾਲ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ, ਉਹ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡੱਟੇ ਹੋਏ ਹਨ। ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ।
ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੂਬਾਈ ਤੇ ਕੌਮੀ ਮਾਰਗਾਂ ਉਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸੜਕ ਕੰਢੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੰਦੋਲਨ ਵਿੱਚ ਸ਼ਾਮਲ ਕਿਸਾਨ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦਾ ਪੁਤਲਾ ਫੂਕਣਗੇ। ਦੱਸ ਦਈਏ ਕਿ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੁਲਤਵੀ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਹਰਿਆਣਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੀ ਹੈ।