UK ਆਮ ਚੋਣਾਂ ਦੇ ਹੁਣ ਤੱਕ ਦੇ ਨਤੀਜਿਆਂ ‘ਚ ਲੇਬਰ ਪਾਰਟੀ ਨੇ 406 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜਦੋਂ ਕਿ ਕੰਜ਼ਰਵੇਟਿਵ ਪਾਰਟੀ ਨੇ 112 ਸੀਟਾਂ ਜਿੱਤੀਆਂ ਹਨ। ਲਿਬਰਲ ਡੈਮੋਕ੍ਰੇਟਿਕ ਪਾਰਟੀ ਨੂੰ 67 ਸੀਟਾਂ ਮਿਲੀਆਂ ਹਨ।
UK ਦੇ ਨਵੇਂ ਪ੍ਰਧਾਨ ਮੰਤਰੀ ਬਣਨ ਦੇ ਕਰੀਬ ਪਹੁੰਚ ਚੁੱਕੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਸ਼ੁੱਕਰਵਾਰ ਨੂੰ ਵੋਟਾਂ ਦੀ ਗਿਣਤੀ ਦੇ ਦੌਰਾਨ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਦੇਸ਼ ਦੇ ਲੋਕ ਬਦਲਾਅ ਲਈ ਤਿਆਰ ਹਨ ਅਤੇ ਉਨ੍ਹਾਂ ਨੇ ਦਿਖਾਵੇ ਦੀ ਰਾਜਨੀਤੀ ਨੂੰ ਖਤਮ ਕਰਨ ਲਈ ਵੋਟ ਦਿੱਤਾ ਹੈ। ਹੋਲਬੋਰਨ ਅਤੇ ਸੇਂਟ ਪੈਨਕ੍ਰਾਸ ਸੀਟਾਂ ਜਿੱਤਣ ਤੋਂ ਬਾਅਦ ਆਪਣੇ ਜਿੱਤ ਦੇ ਭਾਸ਼ਣ ਵਿੱਚ, ਕੀਰ ਸਟਾਰਮਰ ਨੇ ਕਿਹਾ ‘ਲੋਕਾਂ ਨੇ ਉਸਨੂੰ ਵੋਟ ਦਿੱਤਾ ਜਾਂ ਨਹੀਂ, ਮੈਂ ਇਸ ਹਲਕੇ ਦੇ ਹਰ ਵਿਅਕਤੀ ਦੀ ਸੇਵਾ ਕਰਾਂਗਾ। ਮੈਂ ਤੁਹਾਡੇ ਲਈ ਬੋਲਾਂਗਾ, ਤੁਹਾਡਾ ਸਮਰਥਨ ਕਰਾਂਗਾ, ਹਰ ਰੋਜ਼ ਤੁਹਾਡੀਆਂ ਲੜਾਈਆਂ ਲੜਾਂਗਾ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਹਿੱਸੇ ਦਾ ਕੰਮ ਕਰੀਏ।