Wednesday, November 5, 2025
spot_img

ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਦਿਆਂ ਹੀ ਕਰੈਸ਼ ਹੋਇਆ ਜਹਾਜ਼, 3 ਦੀ ਮੌਤ

Must read

ਅਮਰੀਕਾ ਦੇ ਲੁਈਸਵਿਲੇ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ ਕਰੈਸ਼ ਹੋਣ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਏਅਰਪੋਰਟ ਤੋਂ ਉਡਾਨ ਭਰਨ ਤੋਂ ਬਾਅਦ ਹੀ ਇਕ UPS ਕਾਰਗੋ ਪਲੇਨ ਹਾਦਸੇ ਦਾ ਸ਼ਿਕਾਰ ਹੋ ਗਿਆ। ਫੇਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਮੁਤਾਬਕ UPS ਦਾ ਇਹ MD-11 ਜਹਾਜ਼ ਟੇਕਆਫ ਦੇ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। FAA ਨੇ ਦੱਸਿਆ ਕਿ ਹਾਦਸੇ ਦੀ ਜਾਂਚ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਦੀ ਅਗਵਾਈ ਵਿੱਚ ਕੀਤੀ ਜਾ ਰਹੀ ਹੈ।

ਹਾਦਸੇ ਦੇ ਬਾਅਦ ਹਵਾਈ ਖੇਤਰ ਬੰਦ ਕਰ ਦਿੱਤਾ ਗਿਆ ਅਤੇ ਆਸਪਾਸ ਦੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂ ਉਤੇ ਜਾਣ ਦੇ ਹੁਕਮ ਦਿੱਤੇ ਗਏ ਹਨ। UPS ਵੱਲੋਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਹਾਜ਼ ਵਿੱਚ 3 ਕਰੂ ਮੈਂਬਰ ਸਵਾਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article