ਵੇਰਕਾ ਦਾ ਦੁੱਧ ਪੀਣ ਵਾਲਿਆਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮਿਲਕਫੈਡ (Milkfed) ਦੇ ਬਰਾਂਡ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਕੀਤਾ ਗਿਆ ਹੈ। ਪੰਜਾਬ ਅਤੇ ਦਿੱਲੀ NCR ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਵੇਰਕਾ ਦੇ ਦੁੱਧ ਲਈ ਵੱਧ ਕੀਮਤ ਚੁਕਾਉਣੀ ਪਵੇਗੀ।