ਜਲੰਧਰ : ਟਰੈਵਲ ਏਜੰਟ ਵਿਨੈ ਕੁਮਾਰ ਹਰੀ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਸਨ। ਜਿਸ ਨੂੰ ਲੈ ਕੇ ਵਿਨੈ ਹਰੀ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਲੋਕਾਂ ਤੋਂ ਮੁਆਫ਼ੀ ਮੰਗੀ ਹੈ। ਉਸਨੇ ਕਿਹਾ ਹੈ ਕਿ ਜੇਕਰ ਉਸ ਵੱਲੋਂ ਕਿਸੇ ਦੀਆਂ ਭਾਵਨਾਵਾਂ ਨੂੰ ਕੋਈ ਠੇਸ ਪਹੁੰਚੀ ਹੈ ਤਾਂ ਉਹ ਉਸ ਲਈ ਮੁਆਫ਼ੀ ਮੰਗਦਾ ਹੈ। ਦੱਸ ਦਈਏ ਕਿ ਵਾਲਮੀਕਿ ਭਾਈਚਾਰਾ ਵੱਲੋਂ ਵੀਰਵਾਰ ਨੂੰ ਦੁਪਹਿਰ ਕਮਿਸ਼ਨਰ ਦਫ਼ਤਰ ਵਿੱਚ ਟਰੈਵਲ ਏਜੰਟ ਵਿਨੈ ਕੁਮਾਰ ਹਰੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਏਜੰਟ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਮੰਗ ਪੱਤਰ ਦਿੱਤਾ ਗਿਆ।
ਫਾਈਟ ਅਗੇਂਸਟ ਕਰੱਪਸ਼ਨ ਸੰਸਥਾ ਦੇ ਮੁਖੀ ਮਨੀਸ਼ ਕੁਮਾਰ ਨੇ ਦੱਸਿਆ ਕਿ ਟਰੈਵਲ ਏਜੰਟ ਵਿਨੈ ਕੁਮਾਰ ਹਰੀ ਨੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਭਗਵਾਨ ਵਾਲਮੀਕਿ ਜੀ ਭਗਵਾਨ ਰਾਮ ਜੀ ਦੇ ਪਰਿਵਾਰ ਦੇ ਨਾਲ ਹਨ।ਤਸਵੀਰ ਵਿੱਚ ਭਗਵਾਨ ਵਾਲਮੀਕਿ ਜੀ ਨੂੰ ਸੰਪਾਦਿਤ ਕਰਕੇ ਸ਼੍ਰੀ ਰਾਮ ਜੀ ਦੇ ਚਰਨਾਂ ਕੋਲ ਬੈਠਣ ਲਈ ਬਣਾਇਆ ਗਿਆ ਹੈ।
ਅਜਿਹੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਵਾਲਮੀਕਿ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਲਈ ਅੱਜ ਉਹ ਕਮਿਸ਼ਨਰ ਦਫ਼ਤਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਡਾ.ਅੰਕੁਰ ਗੁਪਤਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਵਿਨੈ ਕੁਮਾਰ ਹਰੀ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਉਕਤ ਏਜੰਟ ਖਿਲਾਫ ਮਾਮਲਾ ਦਰਜ ਕੀਤਾ ਜਾਵੇ, ਨਹੀਂ ਤਾਂ ਉਹ ਇਸ ਦੇ ਖਿਲਾਫ ਸੜਕਾਂ ‘ਤੇ ਉਤਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਕੁਰ ਗੁਪਤਾ ਨੇ ਏ.ਸੀ.ਪੀ ਸੈਂਟਰਲ ਨੂੰ ਸ਼ਿਕਾਇਤ ਮਾਰਕ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਾਈਬਰ ਸੈੱਲ ਵੱਲੋਂ ਖਾਤੇ ਦੀ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਆਈਪੀ ਐਡਰੈੱਸ ਦਾ ਪਤਾ ਲੱਗ ਜਾਵੇਗਾ ਕਿ ਇਹ ਕਿਸਦਾ ਖਾਤਾ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।