ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ। ਜਿਸ ਕਾਰਨ ਵਿਜ਼ੀਬਿਲਟੀ ਬਿਲਕੁਲ ਜ਼ੀਰੋ ਹੋ ਗਈ ਹੈ ਅਤੇ ਅਜਿਹੇ ‘ਚ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਵਿਭਾਗ ਮੁਤਾਬਕ 20 ਦਸੰਬਰ ਨੂੰ ਮੀਂਹ ਪੈ ਸਕਦਾ ਹੈ ਤੇ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ ਤੇ ਘੱਟੋ-ਘੱਟ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਵੇਗਾ।
ਬੀਤੇ ਦਿਨੀਂ ਵੀ ਬੀ 20-30 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਪਹਾੜਾਂ ਤੋਂ ਚੱਲ ਰਹੀਆਂ ਹਵਾਵਾਂ ਕਾਰਨ ਪੰਜਾਬ ਤੇ ਚੰਡੀਗੜ੍ਹ ਵਿਚ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ 19 ਤੋਂ 21 ਦਸੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਰੀਦਕੋਟ, ਬਠਿੰਡਾ ਵਿਚ ਧੁੰਦ ਕਾਰਨ ਦ੍ਰਿਸ਼ਟੀ 20 ਤੋਂ 40 ਮੀਟਰ ਤਕ ਡਿੱਗ ਸਕਦੀ ਹੈ। 20 ਦਸੰਬਰ ਨੂੰ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।




