ਲੁਧਿਆਣਾ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਕਰਨ ਆਏ ਹਨ। ਅਮਿਤ ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕਰਨ ਆਏ ਹਨ। ਅਮਿਤ ਸ਼ਾਹ ਰੈਲੀ ‘ਚ ਭਾਸ਼ਣ ਦਿੰਦਿਆਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਜੀ ਸਰਦਾਰ ਬੇਅੰਤ ਸਿੰਘ ਦੇ ਕਾਤਲਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਦੱਸ ਦਈਏ ਕਿ ਅਮਿਤ ਸ਼ਾਹ ਦੀ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿਚ ਹੋਵੇਗੀ ਤੇ ਇਸ ਲਈ ਭਾਜਪਾ ਨੇ ਤਿਆਰੀ ਪੂਰੀ ਲਈ ਹੈ। ਕੇਂਦਰੀ ਗ੍ਰਹਿ ਮੰਤਰੀ ਦੇ ਵਿਰੋਧ ਨੂੰ ਦੇਖਦੇ ਹੋਏ ਕਈ ਕਿਸਾਨ ਨੇਤਾਵਾਂ ਨੂੰ ਪੁਲਿਸ ਨੇ ਬੀਤੀ ਰਾਤ ਹਾਊਸ ਅਰੈਸਟ ਕਰ ਲਿਆ।