Thursday, June 11, 2026
spot_img

ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

Must read

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਸਵੇਰੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ। 14 ਜੂਨ ਤੱਕ ਮੀਂਹ, ਗਰਜ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਸ਼ਹਿਰਾਂ ਲਈ ਅਗਲੇ ਤਿੰਨ ਘੰਟਿਆਂ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਮੋਹਾਲੀ ‘ਚ ਵੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਨਾਲ ਪਾਰਾ ‘ਚ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਦਿਨਾਂ ਦੇ ਗੜੇਮਾਰੀ ਅਤੇ ਤੇਜ਼ ਤੂਫ਼ਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 11 ਅਤੇ 12 ਜੂਨ ਨੂੰ ਮੀਂਹ ਅਤੇ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ ਅਤੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਜਾਪਨੂਰ ਟਰੈਵਲਜ਼ ਦੇ ਸਤਨਾਮ ਸਿੰਘ ‘ਤੇ 45 ਲੱਖ ਦੀ ਠੱਗੀ ਮਾਰਨ ਦੇ ਦੋਸ਼, ਕਿਸਾਨਾਂ ਨੇ ਦਫ਼ਤਰ ਦਾ ਘਿਰਾਓ
ਮੌਸਮ ਵਿਭਾਗ ਮੁਤਾਬਕ ਕਈ ਇਲਾਕਿਆਂ ‘ਚ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ, ਜਿਸ ਕਾਰਨ ਮੌਸਮ ‘ਚ ਬਦਲਾਅ ਦੇ ਨਾਲ-ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ। ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਗੜੇਮਾਰੀ ਅਤੇ ਤੇਜ਼ ਤੂਫਾਨ ਦੀ ਚਿਤਾਵਨੀ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article