Friday, June 6, 2025
spot_img

ਮੋਗਾ ‘ਚ ਹਰਨੀਆ ਦੇ ਆਪ੍ਰੇਸ਼ਨ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਡਾਕਟਰਾਂ ‘ਤੇ ਲਾਏ ਲਾਪਰਵਾਹੀ ਦੇ ਦੋਸ਼

Must read

ਮੋਗਾ ਸਿਵਲ ਹਸਪਤਾਲ ਵਿੱਚ ਆਪ੍ਰੇਸ਼ਨ ਤੋਂ ਬਾਅਦ ਔਰਤ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰਦੇ ਹੋਏ ਹਸਪਤਾਲ ਪ੍ਰਸ਼ਾਸਨ ਵਿਰੁੱਧ ਸਖ਼ਤ ਰੋਸ ਕੀਤਾ। ਮ੍ਰਿਤਕਾ ਦੀ ਪਛਾਣ 30 ਸਾਲਾ ਜੋਤੀ ਵਜੋਂ ਹੋਈ ਹੈ, ਜਿਸਦੀ 3 ਜੂਨ ਨੂੰ ਹਰਨੀਆ ਦੀ ਸਰਜਰੀ ਹੋਈ ਸੀ। ਸਰਜਰੀ ਤੋਂ ਬਾਅਦ ਉਸਦੀ ਸਿਹਤ ਵਿਗੜ ਗਈ। ਹਸਪਤਾਲ ਵਿੱਚ ਵੈਂਟੀਲੇਟਰ ਦੀ ਸਹੂਲਤ ਦੀ ਘਾਟ ਕਾਰਨ, ਉਸਨੂੰ 4 ਜੂਨ ਦੀ ਰਾਤ ਨੂੰ ਇੱਕ ਨਿੱਜੀ ਹਸਪਤਾਲ ਰੈਫਰ ਕੀਤਾ ਗਿਆ। ਪਰ ਐਂਬੂਲੈਂਸ ਵਿੱਚ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਜੋਤੀ ਦੀ ਮੌਤ ਹੋ ਗਈ।

ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਸਵੇਰੇ ਹਸਪਤਾਲ ਦੇ ਮੇਨ ਗੇਟ ਦੇ ਸਾਹਮਣੇ ਸੜਕ ‘ਤੇ ਲਾਸ਼ ਰੱਖ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਡਾਕਟਰ ‘ਤੇ ਲਾਪਰਵਾਹੀ ਅਤੇ ਗਲਤ ਆਪ੍ਰੇਸ਼ਨ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਦੇ ਦੋ ਮਾਸੂਮ ਬੱਚਿਆਂ ਨੂੰ ਇਨਸਾਫ਼ ਦਿੱਤਾ ਜਾਵੇ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੋਤੀ ਦਾ ਹਰਨੀਆ ਦਾ ਆਪ੍ਰੇਸ਼ਨ 3 ਜੂਨ ਨੂੰ ਮੋਗਾ ਸਿਵਲ ਹਸਪਤਾਲ ਵਿੱਚ ਕੀਤਾ ਗਿਆ ਸੀ। ਆਪ੍ਰੇਸ਼ਨ ਤੋਂ ਬਾਅਦ, ਉਸ ਦੀ ਸਿਹਤ ਵਿਗੜਨ ਲੱਗੀ ਅਤੇ ਉਸ ਨੂੰ ਤੇਜ਼ ਦਰਦ ਹੋਣ ਲੱਗਾ। ਜਦੋਂ ਡਾਕਟਰਾਂ ਨੂੰ ਇਸ ਬਾਰੇ ਦੱਸਿਆ ਗਿਆ, ਤਾਂ ਉਨ੍ਹਾਂ ਨੇ ਸਿਰਫ਼ ਦਰਦ ਦੇ ਟੀਕੇ ਲਾ ਦਿੱਤੇ ਅਤੇ ਮਰੀਜ਼ ਦੇ ਹੱਥ-ਪੈਰ ਬੰਨ੍ਹਣ ਲਈ ਕਿਹਾ। ਹਾਲਤ ਵਿਗੜਦੀ ਰਹੀ, ਪਰ ਸਮੇਂ ਸਿਰ ਕੋਈ ਸਹੀ ਇਲਾਜ ਨਹੀਂ ਕੀਤਾ ਗਿਆ। ਜਦੋਂ ਜੋਤੀ ਦੀ ਹਾਲਤ ਬਹੁਤ ਗੰਭੀਰ ਹੋ ਗਈ, ਤਾਂ ਉਸ ਨੂੰ ਰੈਫਰ ਕਰ ਦਿੱਤਾ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਉਸ ਦੀ ਮੌਤ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article