ਲੁਧਿਆਣਾ ‘ਚ ਇੱਕ ਐਮਬੀਏ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਦੋਸਤ ‘ਤੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਦੋਸ਼ ਹਨ ਕਿ ਉਸਦੇ ਦੋਸਤ ਨੇ ਉਸਦੇ ਪੇਟ ਵਿੱਚ ਗੋਲੀ ਮਾਰ ਦਿੱਤੀ। ਗੋਲੀ ਮਾਰਨ ਤੋਂ ਬਾਅਦ ਹਮਲਾਵਰ ਭੱਜ ਗਿਆ ਅਤੇ ਨੌਜਵਾਨ ਨੂੰ ਸੜਕ ‘ਤੇ ਖੂਨ ਨਾਲ ਲੱਥਪਥ ਪਿਆ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਮਿਲਣ ‘ਤੇ ਪਹੁੰਚੀ ਪੁਲਿਸ ਵੱਲੋਂ ਨੌਜਵਾਨ ਨੂੰ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਦੇ ਜਾਣਕਾਰੀ ਦੇਣ ਮੁਤਾਬਿਕ ਉਨ੍ਹਾਂ ਦੇ ਦੋਸਤ ਨੇ ਉਨ੍ਹਾਂ ਦੇ ਪੁੱਤਰ ਨੂੰ ਘਰੋਂ ਬੁਲਾ ਕੇ ਲਿਆਂਦਾ ਸੀ ਅਤੇ ਫਿਰ ਉਸਦੀ ਮੌਤ ਦੀ ਖ਼ਬਰ ਮਿਲੀ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਖਹਿਰਾ (25) ਵਜੋਂ ਹੋਈ ਹੈ, ਜੋ ਕਿ ਜਗਜੀਤ ਨਗਰ, ਥਰੀਕੇ ਪਿੰਡ ਦਾ ਰਹਿਣ ਵਾਲਾ ਸੀ।
ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਆਪਣੇ ਦੋਸਤ ਨੂੰ ਗੋਲੀ ਮਾਰਨ ਤੋਂ ਬਾਅਦ ਭੱਜ ਗਿਆ ਸੀ। ਮੁਲਜ਼ਮ ਇੱਕ ਅੰਤਰਰਾਸ਼ਟਰੀ ਪੈਰਾਸ਼ੂਟਰ ਹੈ। ਜਿਸ ਦੀ ਪਛਾਣ ਜੁਗਾੜ ਸਿੰਘ ਸੇਖੋਂ ਵਜੋਂ ਹੋਈ ਹੈ।




